ਦੀਨਾਨਗਰ ਬਾਈਪਾਸ ’ਤੇ ਕਾਰ ਨੇ ਆਟੋ ਨੂੰ ਮਾਰੀ ਟੱਕਰ, ਕਈ ਜਖਮੀ - ਆਟੋ ਪਲਟਣ ਨਾਲ ਸਵਾਰੀਆਂ ਗੰਭੀਰ
ਗੁਰਦਾਸਪੁਰ: ਦੀਨਾਨਗਰ ਦੇ ਦਬੁਰਜੀ ਬਾਈਪਾਸ ’ਤੇ ਇੱਕ ਤੇਜ਼ ਰਫਤਾਰ ਕਾਰ ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਮਗਰੋਂ ਆਟੋ ਪਲਟਣ ਨਾਲ ਸਵਾਰੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ ਜੋ ਕਿ ਹਸਪਤਾਲ ’ਚ ਜੇਰੇ ਇਲਾਜ ਹਨ। ਆਟੋ ਵਿੱਚ ਸਵਾਰ ਵਿਅਕਤੀ ਨੇ ਕਿਹਾ ਕਿ ਉਹ ਪਿੰਡ ਛੰਨੀਆਂ ਟੋਲੇ ਤੋਂ ਪਿੰਡ ਭਸਵਾਲ ਵੱਲ ਜਾ ਰਹੇ ਸਨ ਤਾਂ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਆਟੋ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਆਟੋ ਪਲਟ ਗਿਆ। ਇਸ ਸਬੰਧੀ ਡਾਕਟਰ ਨੇ ਕਿਹਾ ਕਿ ਜ਼ਖ਼ਮੀ ਹੋਈਆਂ 5 ਔਰਤਾਂ ਵਿਚੋਂ ਇੱਕ 60 ਸਾਲਾ ਬਜ਼ੁਰਗ ਮਹਿਲਾ ਦੀ ਹਾਲਤ ਕਾਫੀ ਗੰਭੀਰ ਹੈ ਅਤੇ ਬਾਕੀ 4 ਮਹਿਲਾਵਾਂ ਦਾ ਇਲਾਜ ਕੀਤਾ ਜਾ ਰਿਹਾ ਹੈ।