ਜਲੰਧਰ ਹਾਈਵੇ ’ਤੇ ਚੱਲਦੀ ਕਾਰ ਬਣੀ ਅੱਗ ਦਾ ਗੋਲਾ - ਹਾਈਵੇ ’ਤੇ ਚੱਲਦੀ ਕਾਰ
ਜਲੰਧਰ: ਜਲੰਧਰ-ਫਗਵਾੜਾ ਹਾਈਵੇ ’ਤੇ ਚਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਮਗਰੋਂ ਕਾਰ ਚਾਲਕ ਨੇ ਕਾਰ ਵਿੱਚੋਂ ਨਿਕਲ ਮਚਾ ਆਪਣੀ ਜਾਨ ਬਚਾਈ। ਉਥੇ ਹੀ ਮੌਕੇ ’ਤੇ ਮੌਜੂਦ ਲੋਕਾਂ ਨੇ ਅੱਗ ਤੇ ਕਾਬੂ ਪਾਇਆ। ਨੌਜਵਾਨ ਨੇ ਦੱਸਿਆ ਕਿ ਉਹ ਗੁਰਦੁਆਰਾ ਸਾਹਿਬ ਤੋਂ ਸੇਵਾ ਕਰਕੇ ਆ ਰਿਹਾ ਸੀ ਤਾਂ ਅਚਾਨਕ ਉਸ ਦੀ ਕਾਰ ਦੀਆਂ ਲਾਈਟਾਂ ਬੰਦ ਹੋ ਗਈਆਂ ਤੇ ਕਾਰ ਜਾਮ ਹੋ ਗਈ ਜਦੋਂ ਉਸ ਦੇ ਹੇਠਾਂ ਉੱਤਰ ਕੇ ਦੇਖਿਆ ਤਾਂ ਕਾਰ ਨੂੰ ਅੱਗ ਲੱਗ ਗਈ। ਜਿਸ ਤੋਂ ਮਗਰੋਂ ਮੌਕੇ ’ਤੇ ਮੌਜੂਦ ਲੋਕਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ।