ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਉੱਤੇ ਚੈਕਿੰਗ - ਅੰਮ੍ਰਿਤਸਰ ਰੇਲਵੇ ਪੁਲਿਸ
ਅੰਮ੍ਰਿਤਸਰ ਰੇਲਵੇ ਪੁਲਿਸ ਵੱਲੋਂ ਰੇਲਵੇ ਸਟੇਸ਼ਨ ਉੱਤੇ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰੇਲਵੇ ਪੁਲਿਸ ਦੇ ਡੀਜੀਪੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਇਹ ਅਭਿਆਨ ਚਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਜਿਸ ਨੂੰ ਲੈ ਕੇ ਹਰ ਆਉਣ-ਜਾਣ ਵਾਲੇ ਯਾਤਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਜਾ ਰਹੀ ਤੇ ਹਰ ਗੱਡੀਆਂ ਦੀ ਵੀ ਵਿਸ਼ੇਸ਼ ਤੌਰ 'ਤੇ ਤਲਾਸ਼ੀ ਲਈ ਜਾ ਰਹੀ ਹੈ।