ਮਰੀਜ਼ ਦੀ ਮੌਤ ਤੋਂ ਬਾਅਦ ਪਰਿਵਾਰ ਵਲੋਂ ਹਸਪਤਾਲ ਦੇ ਬਾਹਰ ਹੰਗਾਮਾ - ਹਸਪਤਾਲ 'ਤੇ ਅਣਗਹਿਲੀ ਦੇ ਇਲਜ਼ਾਮ
ਜਲੰਧਰ: ਜਲੰਧਰ 'ਚ ਇੱਕ ਨਿੱਜੀ ਹਸਪਤਾਲ 'ਚ ਮਰੀਜ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਵਲੋਂ ਹਸਪਤਾਲ 'ਤੇ ਅਣਗਹਿਲੀ ਦੇ ਇਲਜ਼ਾਮ ਲਗਾਉਂਦਿਆਂ ਹੰਗਾਮਾ ਕੀਤਾ ਗਿਆ। ਪਰਿਵਾਰਕ ਮੈਂਬਰਾਂ ਦਾ ਕਹਿਣਾ ਕਿ ਹਸਪਤਾਲ ਪ੍ਰਸ਼ਾਸਨ ਵਲੋਂ ਇਲਾਜ਼ 'ਚ ਕੋਤਾਹੀ ਵਰਤੀ ਗਈ। ਪਰਿਵਾਰ ਦੀ ਮੰਗ ਹੈ ਕਿ ਹਸਪਤਾਲ 'ਤੇ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਹੋਰ ਨਾਲ ਅਜਿਹਾ ਨਾ ਹੋਵੇ। ਇਸ ਨੂੰ ਲੈਕੇ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਅਮਲ 'ਚ ਲਿਆਉਂਦੀ ਜਾਵੇਗੀ।