ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਕਰਵਾਇਆ ਕ੍ਰਿਕਟ ਟੂਰਨਾਮੈਂਟ - ਨਸ਼ਿਆਂ ਤੋਂ ਦੂਰ
ਹੁਸ਼ਿਆਰਪੁਰ: ਗੜ੍ਹਸ਼ੰਕਰ ਵਿੱਚ ਨੌਜਵਾਨਾਂ ਵੱਲੋਂ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿੱਚ ਪਹੁੰਚੇ ਭਾਜਪਾ ਆਗੂ ਵੱਲੋਂ ਨੌਜਵਾਨਾਂ ਨੂੰ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂ ਨੇ ਕਿਹਾ ਸੈਂਟਰ ਦੀ ਬੀਜੇਪੀ ਸਰਕਾਰ ਵੱਲੋਂ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕਰਕੇ ਪੰਜਾਬ ਦੇ ਪਿੰਡਾਂ ਦੀ ਡਿਵੈਲਮੈਂਟ ਕਰਵਾਈ ਜਾ ਰਹੀ ਹੈ। ਭਾਜਪਾ ਆਗੂ ਪਿੰਡ ਡੰਗੋਰੀ ਬੀਤ ਵਿਖੇ ਕ੍ਰਿਕਟ ਟੂਰਨਾਮੈਂਟ ਦੇ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਹੋਏ ਸਨ। ਇਸ ਮੌਕੇ ਤਰੁਣ ਅਰੋੜਾ ਨੇ ਪਿੰਡ ਡੰਗੋਰੀ ਦੇ ਇਲਾਕਾ ਨਿਵਾਸੀਆਂ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਅਤੇ ਨੌਜਵਾਨ ਪੀੜ੍ਹੀ ਨੂੰ ਚੰਗੀ ਸੇਧ ਦੇਣ ਦੇ ਮਕਸਦ ਨਾਲ ਅਜਿਹੇ ਟੂਰਨਾਮੈਂਟ ਕਰਵਾਏ ਜਾ ਰਹੇ ਹਨ ਤਾਂ ਕਿ ਸਮਾਜ ਨੂੰ ਚੰਗੀ ਸੇਧ ਮਿਲ ਸਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਦੇ ਪਿੰਡਾਂ ਦੇ ਵਿੱਚ ਡਿਵੈਲਪਮੈਂਟ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।