ਡੀਸੀ ਦਫ਼ਤਰ ਵਿੱਚ ਤੈਨਾਤ ਕਰਮਚਾਰੀ ਦੀ ਗੋਲੀ ਲੱਗਣ ਨਾਲ ਹੋਈ ਮੌਤ - ਬਦੂਕ ਸਾਫ਼
ਫਿਰੋਜ਼ਪੁਰ: ਫਿਰੋਜ਼ਪੁਰ ਦੇ ਮੱਖੂ ਗੇਟ ਦੇ ਏਰੀਏ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੋੜ ਗਈ ਜਦੋਂ ਡੀਸੀ ਦਫ਼ਤਰ ਵਿੱਚ ਤੈਨਾਤ ਇੱਕ ਕਰਮਚਾਰੀ ਦੀ ਆਪਣੇ ਘਰ ਵਿੱਚ ਆਪਣੀ ਹੀ ਰਫਲ ਤੋਂ ਚੱਲੀ ਗੋਲੀ ਕਾਰਨ ਮੌਤ ਹੋ ਗਈ। ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਕਿ ਆਖ਼ਿਰ ਇਹ ਗੋਲੀ ਕਿਉਂ ਅਤੇ ਕਿੰਝ ਲੱਗੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਰਮਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਨੇ ਉਨ੍ਹਾਂ ਕੋਲ ਆਪਣੇ ਬਿਆਨ ਦਰਜ ਕਰਾਏ ਹਨ, ਕਿ ਉਸਦਾ ਪਤੀ ਘਰ ਵਿੱਚ ਬਦੂਕ ਸਾਫ਼ ਕਰ ਰਿਹਾ ਸੀ। ਇਸੇ ਦੌਰਾਮ ਅਚਾਨਕ ਗੋਲੀ ਚੱਲਣ ਨਾਲ ਉਸਦੀ ਮੌਕੇ ਉਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ 174 ਦੀ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਗਿਆ ਹੈ।