ਕਿਸਾਨਾਂ ਨੂੰ ਭੱਦੀ ਸ਼ਬਦਾਵਲੀ ਬੋਲਣ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਮਾਣਹਾਨੀ ਦਾ ਮਾਮਲਾ ਦਰਜ
ਸ੍ਰੀ ਫਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਖਿਲਾਫ਼ ਵਰਤੀ ਗਈ ਭੱਦੀ ਸ਼ਬਦਾਵਲੀ (ਖਾਲਿਸਤਾਨੀ, ਅੱਤਵਾਦੀ, ਵੱਖਵਾਦੀ, ਐਂਟੀ ਨੈਸ਼ਨਲਲਿਸਟ) ਦੀ ਵਰਤੋਂ ਕਰਨ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਹੈ। ਇਸ ਮੌਕੇ ਸ਼ਿਕਾਇਕਰਤਾਵਾਂ ਨੇ ਕਿਹਾ ਕਿ ਅਸੀਂ ਰੋਸ ਵੱਜੋਂ ਗੁਜਰਾਤ ਦੇ ਉਪ ਮੁੱਖ ਮੰਤਰੀ ਨਿਤਿਨ ਪਟੇਲ, ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਰਾਜ ਮਾਧਵ ਖ਼ਿਲਾਫ਼ ਮਾਮਲਾ ਦਰਜ ਕਰਵਇਆ ਹੈ। ਉਹਨਾਂ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਸਾਨੂੰ ਜਲਦ ਤੋਂ ਜਲਦ ਇਨਸਾਫ ਮਿਲੇਗਾ ਤੇ ਇਹਨਾਂ ਤੇ ਬਣਦੀ ਕਾਰਵਾਈ ਹੋਵੇਗੀ।