ਜਰਨਲ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੁੱਖ ਮੰਤਰੀ ਨੂੰ ਮਿਲਿਆ ਵਫ਼ਦ - ਕੋਟਕਪੂਰਾ ਦੀ ਦਾਣਾ ਮੰਡੀ ਦਾ ਵਫਦ
ਫ਼ਰੀਦਕੋਟ: ਕੋਟਕਪੂਰਾ ਦੀ ਦਾਣਾ ਮੰਡੀ ਵਿਖੇ ਜਨਰਲ ਕੈਟਾਗਰੀ ਵੈਲਫ਼ੇਅਰ ਫਡਰੇਸ਼ਨ ਪੰਜਾਬ ਦਾ ਸੂਬਾ ਪੱਧਰੀ ਵਫਦ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ। ਵਫ਼ਦ ਨੇ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ ਉਨ੍ਹਾਂ ਨੇ ਫ਼ੈਡਰੇਸ਼ਨ ਨਾਲ ਵਾਅਦਾ ਕੀਤਾ ਸੀ ਕਿ ਜਲਦੀ ਹੀ ਜਨਰਲ ਵਰਗ ਲਈ ਜਨਰਲ ਕੋਟਾਗਰੀ ਕਮਿਸ਼ਨ ਅਤੇ ਜਨਰਲ ਕਟਾਗਰੀ ਵੈਲਫ਼ੇਅਰ ਬਰਫ ਦੀ ਸਥਾਪਨਾ ਕੀਤੀ ਜਾਵੇਗੀ ਜੋ ਕਿ ਅਜੇ ਤੱਕ ਵੀ ਪੂਰਾ ਨਹੀਂ ਕੀਤਾ ਗਿਆ। ਜਿਸ ਨਾਲ ਜਨਰਲ ਵਰਗ ਦੇ ਮੁਲਾਜ਼ਮਾਂ, ਵਪਾਰੀਆ, ਕਿਸਾਨਾਂ, ਵਿਦਿਆਰਥੀਆਂ ਅਤੇ ਦੁਕਾਨਦਾਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਕਿਉਂਕਿ ਸੂਬੇ ਵਿਚ ਹਰ ਵਰਗ ਲਈ ਕਮਿਸ਼ਨ ਅਤੇ ਵੈਲਫੇਅਰ ਬੋਰਡ ਬਣ ਹੋਏ ਹਨ।