'ਆਪ' ਵਰਕਰ ਸੁਲੱਖਣ ਸਿੰਘ ਜੱਗੀ 'ਤੇ ਹਮਲੇ ਸਬੰਧੀ ਵਫ਼ਦ ਐਸਐਸਪੀ ਨੂੰ ਮਿਲਿਆ - hoshiarpur Police
ਹੁਸ਼ਿਆਰਪੁਰ: ਆਮ ਆਦਮੀ ਪਾਰਟੀ ਦਾ ਇੱਕ ਵਫ਼ਦ ਮੰਗਲਵਾਰ ਨੂੰ ਪਾਰਟੀ ਆਗੂ ਸੁਲੱਖਣ ਸਿੰਘ ਜੱਗੀ ਮੁਕੇਰੀਆਂ 'ਤੇ ਹਮਲੇ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵਿਧਾਇਕ ਜੈ ਕ੍ਰਿਸ਼ਨ ਰੋੜੀ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ। ਵਿਧਾਇਕ ਰੋੜੀ ਨੇ ਕਿਹਾ ਕਿ ਗੱਲਬਾਤ ਦੌਰਾਨ ਐਸਐਸਪੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਹਮਲਾਵਰਾਂ ਨੂੰ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਸਾਥੀ ਸੁਲੱਖਣ ਸਿੰਘ 'ਤੇ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਕਿਹਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲ ਜਾਂਦਾ ਉਹ ਚੁੱਪ ਨਹੀਂ ਬੈਠਣਗੇ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਛੇਤੀ ਹਮਲਾਵਰਾਂ ਨੂੰ ਕਾਬੂ ਨਾ ਕੀਤਾ ਤਾਂ ਪਾਰਟੀ ਵੱਲੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।