ਦੁਕਾਨ ਦੇ ਉਦਘਾਟਨ ਤੋਂ ਕੁੱਝ ਘੰਟੇ ਪਹਿਲਾਂ ਚੋਰਾਂ ਨੇ ਕੀਤਾ ਹੱਥ ਸਾਫ਼ - ਕਰੀਬ ਢਾਈ ਲੱਖ ਰੁਪਏ ਦੇ ਕਪੜੇ ਚੋਰੀ
ਜਲੰਧਰ: ਗੁਰਾਇਆ ਸ਼ਹਿਰ ਦੇ ਅਧੀਨ ਆਉਣ ਵਾਲੇ ਪਿੰਡ ਰੁੜਕਾ ਖੁਰਦ ਦਾ ਜਿੱਥੇ ਕਿ ਗੁਰਵਿੰਦਰ ਸਿੰਘ ਵੱਲੋਂ ਸੋਮਵਾਰ ਨੂੰ ਨਵੀਂ ਕੱਪੜੇ ਦੀ ਦੁਕਾਨ ਦਾ ਉਦਘਾਟਨ ਕਰਨਾ ਸੀ, ਪਰ ਉਸ ਤੋਂ ਪਹਿਲਾਂ ਹੀ ਐਤਵਾਰ-ਸੋਮਵਾਰ ਦੀ ਰਾਤ ਨੂੰ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਚੋਰ ਦੁਕਾਨ ਦੇ ਅੰਦਰ ਪਏ ਕਰੀਬ ਢਾਈ ਲੱਖ ਰੁਪਏ ਦੇ ਕਪੜੇ ਚੋਰੀ ਕਰਕੇ ਲੈ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਨੇ ਦੱਸਿਆ ਕਿ ਉਹ ਸਵੇਰੇ ਸੈਰ ਕਰਨ ਲਈ ਘਰੋਂ ਨਿਕਲੇ ਸੀ, ਜਦੋਂ ਉਨ੍ਹਾਂ ਦੁਕਾਨ ਦੇਖੀ ਤਾਂ ਸ਼ਟਰ ਨੂੰ ਤਾਲੇ ਲੱਗੇ ਹੋਏ ਸੀ। ਉਨ੍ਹਾਂ ਨੇ ਦੱਸਿਆ ਕਿ ਚੋਰ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ ਅੰਦਰੋਂ ਸਾਰਾ ਸਮਾਨ ਚੋਰੀ ਕਰਕੇ ਲੈ ਗਏ।