ਰੈਡੀਮੇਡ ਕੱਪੜਿਆਂ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ - ਰੈਡੀਮੇਡ ਕੱਪੜਿਆਂ ਦੀ ਦੁਕਾਨ ਨੂੰ ਲੱਗੀ ਅੱਗ
ਜਲੰਧਰ: ਕਸਬਾ ਫਿਲੌਰ ਵਿਖੇ ਪਿੰਡ ਦੇ ਗੰਨਾ ਵਿੱਚ ਬੀਤੀ ਰਾਤ ਨੂੰ ਇੱਕ ਰੈਡੀਮੇਡ ਕੱਪੜਿਆਂ ਤੇ ਸਿਲਾਈ ਦੀ ਦੁਕਾਨ ਵਿੱਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਦੁਕਾਨ ਵਿੱਚ ਅੱਗ ਲੱਗਣ ਨਾਲ ਦੁਕਾਨ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਪੀੜਤ ਕਮਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਕਰਜ਼ਾ ਲੈ ਕੇ ਦੁਕਾਨ ਅੰਦਰ ਸਾਰਾ ਸਾਮਾਨ ਪਾਇਆ ਸੀ ਅਤੇ ਉਹ ਰੈਡੀਮੇਡ ਕੱਪੜੇ ਵੇਚ ਕੇ ਆਪਣੇ ਘਰ ਦਾ ਗੁਜ਼ਾਰਾ ਕਰਦੀ ਸੀ। ਉਨ੍ਹਾਂ ਦੱਸਿਆ ਕਿ ਉਹ ਰਾਤ ਨੂੰ ਆਪਣੀ ਦੁਕਾਨ ਬੰਦ ਕਰਕੇ ਚਲੇ ਗਏ ਸੀ ਅਤੇ ਜਦੋਂ ਅੱਜ ਸਵੇਰੇ ਆਏ ਤਾਂ ਆਂਢ-ਗੁਆਂਢ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਵਿੱਚ ਅੱਗ ਲੱਗੀ ਹੋਈ ਹੈ। ਉਨ੍ਹਾਂ ਨੇ ਸਰਕਾਰ ਤੋਂ ਮਾਲੀ ਮਦਦ ਦੀ ਮੰਗ ਕੀਤੀ ਹੈ।