ਜਲੰਧਰ ਦੀ ਪੁਲਿਸ ਚੌਂਕੀ ਪਰਾਗਪੁਰ ’ਚ ਲੱਗੀ ਅੱਗ - ਅੱਗ ’ਤੇ ਕਾਬੂ
ਜਲੰਧਰ: ਪਰਾਗਪੁਰ ਪੁਲਿਸ ਚੌਂਕੀ ’ਚ ਅਚਾਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਕਰਕੇ ਚੌਂਕੀ ’ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਡੀਐੱਸਪੀ ਮੇਜਰ ਸਿੰਘ ਮੌਕੇ ’ਤੇ ਪਹੁੰਚੇ ਤੇ ਘਟਨਾ ਦਾ ਜਾਇਜ਼ਾ ਲਿਆ। ਮੌਕੇ ’ਤੇ ਮੌਜੂਦ ਕਰਮਚਾਰੀਆਂ ਨੇ ਤੁਰੰਤ ਇਸ ਦੀ ਜਾਣਕਾਰੀ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਅਤੇ ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ। ਦੱਸਿਆ ਜਾ ਰਿਹਾ ਹੈ ਕਿ ਨੇੜੇ ਹੀ ਸਥਿਤ ਹਾਈ ਵੋਲਟੇਜ ਦੀਆਂ ਤਾਰਾਂ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਹੈ, ਫਿਲਹਾਲ ਪੁਲਿਸ ਵੱਲੋਂ ਘਟਨਾ ਦੀ ਜਾਂਚ ਜਾਰੀ ਹੈ।
Last Updated : May 22, 2021, 2:11 PM IST