ਗੱਤੇ ਦੀ ਫੈਕਟਰੀ ’ਚੋਂ ਨਿੱਕਲੇ ਅੱਗ ਦੇ ਭਾਂਬੜ - factory
ਜਲੰਧਰ: ਬੀਤੀ ਰਾਤ ਜਲੰਧਰ ਦੇ ਸਾਈਂਦਾਸ ਸਕੂਲ ਦੇ ਨਜ਼ਦੀਕ ਪਰਵੀਨ ਬੈਟਰੀ ਦੇ ਕੋਲ ਗੱਤੇ ਦੀ ਫੈਕਟਰੀ ਵਿੱਚ ਭਿਆਨਕ ਅੱਗ (fire) ਲੱਗ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਫਾਇਰ ਬ੍ਰਿਗੇਡ (Fire brigade) ਅਧਿਕਾਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਸੀ ਕਿ ਡੱਬੇ ਬਣਾਉਣ ਵਾਲੀ ਫੈਕਟਰੀ (factory ) ਦੇ ਵਿੱਚ ਅੱਗ ਲੱਗ ਗਈ ਹੈ। ਉਨ੍ਹਾਂ ਦੱਸਿਆ ਕਿ ਮੌਕੇ ‘ਤੇ ਉਨ੍ਹਾਂ ਦੀਆਂ ਦੋ ਗੱਡੀਆਂ ਨੇ ਜਾ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਕਿਸੇ ਨੂੰ ਵੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਫੈਕਟਰੀ ਦੇ ਅੰਦਰ ਗੱਤੇ ਦਾ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।