ਜਲੰਧਰ ਦੇ ਇੱਕ ਘਰ ’ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਸੁਆਹ - ਸਾਰਾ ਸਾਮਾਨ ਸੜ ਗਿਆ
ਜਲੰਧਰ: ਜ਼ਿਲ੍ਹੇ ਅਰਜੁਨ ਨਗਰ ਇਲਾਕੇ ’ਚ ਸਵੇਰੇ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਘਰ ਮਾਲਕ ਦੇ ਭਰਾ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਮੰਦਿਰ ਗਿਆ ਹੋਇਆ ਸੀ ਤੇ ਜਿਸ ਮਗਰੋਂ ਉਨ੍ਹਾਂ ਨੂੰ ਮੁਹੱਲੇ ਦੇ ਲੋਕਾਂ ਨੇ ਫੋਨ ਕਰ ਸੂਚਿਤ ਕੀਤਾ ਕਿ ਉਨ੍ਹਾਂ ਦੇ ਘਰ ਵਿੱਚ ਅੱਗ ਲੱਗ ਗਈ ਹੈ। ਉਹ ਤੁਰੰਤ ਆਪਣੇ ਭਰਾ ਦੇ ਘਰ ਪੁੱਜਿਆ ਅਤੇ ਮੁਹੱਲੇ ਦੇ ਲੋਕਾਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ। ਉਹਨਾਂ ਨੇ ਕਿਹਾ ਕਿ ਘਰ ’ਚ ਪਿਆ ਸਾਰਾ ਸਾਮਾਨ ਸੜ ਗਿਆ ਹੈ।