ਸ਼ਾਰਟ ਸਰਕਟ ਹੋਣ ਨਾਲ ਘਰ ਵਿੱਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਰਾਖ - fire broke out in jalandhar
ਜਲੰਧਰ: ਸਥਾਨਕ ਸ਼ੇਖਾ ਬਾਜ਼ਾਰ ਵਿੱਚ ਘਰ ਦੀ ਬਿਜਲੀ ਸ਼ਾਰਟ ਸਰਕਟ ਹੋਣ ਨਾਲ ਅੱਗ ਲੱਗ ਗਈ, ਜਿਸ ਨਾਲ ਘਰ ਦੇ ਵਿੱਚ ਅੰਦਰ ਰੱਖਿਆ ਸਾਰਾ ਸਮਾਨ ਸੜ ਕੇ ਰਾਖ ਹੋ ਗਿਆ ਹੈ। ਘਰ ਦੇ ਮਾਲਿਕ ਮਮਤਾ ਕਨੋਜੀਆ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਧਾਰਮਿਕ ਸਥਲ 'ਤੇ ਗਏ ਹੋਏ ਸੀ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਘਰ ਦੇ ਵਿੱਚ ਅੱਗ ਲੱਗ ਗਈ ਹੈ ਅਤੇ ਅੱਗ ਲੱਗਣ ਦੇ ਨਾਲ ਘਰ ਵਿੱਚ ਪਿਆ ਸਾਰਾ ਸਾਮਾਨ ਸੜ ਕੇ ਖਾਕ ਹੋ ਗਿਆ ਹੈ। ਮੌਕੇ 'ਤੇ ਪੁੱਜੀ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਬੜੀ ਮੁਸ਼ੱਕਤ ਨਾਲ ਅੱਗ ਤੇ ਕਾਬੂ ਪਾਇਆ ਹੈ।