ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ - ਸ਼ਹੀਦੀ ਨੂੰ ਸਮਰਪਿਤ ਸਮਾਗਮ
ਬਠਿੰਡਾ:ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ,ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜ਼ਰ ਕੌਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮੁੱਚੇ ਸਿੱਖ ਜਗਤ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਤਖ਼ਤ ਸਾਹਿਬ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ,ਮਾਤਾ ਸੁੰਦਰ ਕੌਰ ਜੀ ਵਿਖੇ 3 ਦਿਨਾਂ ਤੱਕ ਸ੍ਰੀ ਆਖੰਡ ਪਾਠ ਸਾਹਿਬ ਦਾ ਪ੍ਰਕਾਸ਼ ਕਰ ਭੋਗ ਪਾਏ ਗਏ। ਇਸ ਉਪਰੰਤ ਹਜ਼ੂਰੀ ਰਾਗੀ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ।ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਗਾਥਾ ਤੋਂ ਜਰੂਰ ਜਾਣੂੰ ਕਰਵਾਉਣ ਤਾਂ ਜੋ ਉਹ ਆਪਣੇ ਗੌਰਵਮਈ ਵਿਰਸੇ ਬਾਰੇ ਜਾਣ ਸਕਣ।