ਅੰਮ੍ਰਿਤਸਰ ਤੋਂ ਦਿੱਲੀ ਲਈ ਕਿਸਾਨਾਂ ਦਾ ਜਥਾ ਰਵਾਨਾ, ਕਿਹਾ- ਦਿੱਲੀ ਦੀਆਂ ਜੇਲ੍ਹਾਂ ਵਿੱਚ ਵੀ ਕਰਾਂਗੇ ਸੰਘਰਸ਼ - ਗੋਲਡਨ ਗੇਟ
ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅੰਮ੍ਰਿਤਸਰ ਅਤੇ ਤਰਨ ਤਾਰਨ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਿੱਚ ਕਿਸਾਨਾਂ ਦਾ ਜਥਾ ਰਵਾਨਾ ਹੋਇਆ। ਕਿਸਾਨਾਂ ਨੇ ਕਿਹਾ ਕਿ ਉਹ ਮੋਦੀ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਡੱਕੇ ਜਾਣ ਤੋਂ ਨਹੀਂ ਡਰਦੇ ਬਲਕਿ ਉਹ ਜੇਲ੍ਹਾਂ ਵਿੱਚ ਵੀ ਆਪਣਾ ਸੰਘਰਸ਼ ਜਾਰੀ ਰੱਖਣਗੇ।