Farmers Protest: ਦਿੱਲੀ ਧਰਨੇ 'ਚ ਸ਼ਾਮਲ ਹੋਣ ਲਈ ਕਿਸਾਨਾਂ ਦਾ ਜਥਾ ਰਵਾਨਾ - ਖੇਤੀ ਕਾਨੂੰਨਾਂ ਖਿਲਾਫ਼
ਅੰਮ੍ਰਿਤਸਰ: ਖੇਤੀ ਕਾਨੂੰਨਾਂ (Agriculture Law)ਖਿਲਾਫ਼ ਕਿਸਾਨਾਂ ਦਾ ਦਿੱਲੀ ਧਰਨਾ (Delhi Dharna)ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਕਿਸਾਨਾਂ ਦੀ ਦਿੱਲੀ ਵੱਲ ਰਵਾਨਗੀ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਤਰਨਤਾਰਨ ਜ਼ੋਨ ਦਾ ਕਿਸਾਨਾਂ ਦਾ ਕਾਫਿਲਾ ਬਿਆਸ ਤੋਂ ਰਵਾਨਾ ਹੋਇਆ ਹੈ। ਇਸ ਮੌਕੇ ਕਿਸਾਨਾਂ ਦਾ ਕਹਿਣਾ ਕਿ ਕੇਂਦਰ ਵਲੋਂ ਬਣਾਏ ਖੇਤੀ ਕਾਨੂੰਨਾਂ ਖਿਲਾਫ਼ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨਾਂ ਦਾ ਕਹਿਣਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਉਹ ਵਾਪਸ ਨਹੀਂ ਪਰਤਣਗੇ। ਇਸ ਮੌਕੇ ਕਿਸਾਨਾਂ ਦਾ ਕਹਿਣਾ ਕਿ ਗਰਮੀ ਦੇ ਮੌਸਮ ਕਾਰਨ ਉਨ੍ਹਾਂ ਵਲੋਂ ਸਾਰੀ ਤਿਆਰੀ ਕਰ ਲਈ ਗਈ ਹੈ।