26 ਜਨਵਰੀ ਦੀ ਟਰੈਕਟਰ ਪਰੇਡ ਲਈ ਕਿਸਾਨਾਂ ਦਾ ਜੱਥਾ ਮਾਨਸਾ ਤੋਂ ਹੋਇਆ ਰਵਾਨਾ - ਪੰਜਾਬ ਕਿਸਾਨ ਯੂਨੀਅਨ
ਮਾਨਸਾ: 26 ਜਨਵਰੀ ਨੂੰ ਦਿੱਲੀ ਵਿੱਚ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਟਰੈਕਟਰ ਪਰੇਡ ਨੂੰ ਲੈ ਕੇ ਜਿਥੇ ਕਿਸਾਨਾਂ ਵੱਲੋਂ ਪਿੰਡਾਂ ਵਿੱਚ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ, ਉਥੇ ਹੀ ਅੱਜ ਮਾਨਸਾ ਤੋਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਗੋਰਾ ਸਿੰਘ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ, ਔਰਤਾਂ ਅਤੇ ਬੱਚੇ ਦਿੱਲੀ ਵਿੱਚ ਹੋਣ ਵਾਲੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਲਈ ਰੇਲ ਗੱਡੀ ਰਾਹੀਂ ਰਵਾਨਾ ਹੋਏ। ਕਿਸਾਨ ਆਗੂ ਨੇ ਕਿਹਾ ਕਿ ਦਿੱਲੀ ਵਿੱਚ ਹੋਣ ਵਾਲਾ ਪ੍ਰਦਰਸ਼ਨ ਸ਼ਾਂਤੀਪੂਰਨ ਹੋਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਘਰਸ਼ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤੇ 26 ਜਨਵਰੀ ਦੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ।