5 ਟਰਾਲੀਆਂ ਲੱਕੜਾਂ ਲੈ ਕੇ ਕਿਸਾਨਾਂ ਦਾ ਜੱਥਾ ਦਿੱਲੀ ਸੰਘਰਸ਼ 'ਚ ਲਈ ਰਵਾਨਾ - 5 trolleys of firewood
ਬਠਿੰਡਾ: 26 ਜਨਵਰੀ ਦੀਆਂ ਘਟਨਾਵਾਂ ਤੋਂ ਵੀ ਪਿੰਡਾਂ ਵਿੱਚੋਂ ਕਿਸਾਨਾਂ ਦਾ ਦਿੱਲੀ ਵੱਲ ਨੂੰ ਜਾਣ ਦਾ ਰੁਝਾਨ ਅਜੇ ਵੀ ਜਾਰੀ ਹੈ। ਇਸੇ ਤਹਿਤ ਹਲਕਾ ਤਲਵੰਡੀ ਸਾਬੋ ਦੇ ਪਿੰਡ ਮਿਰਜ਼ੇਆਣਾ ਵਿੱਚੋਂ ਕਿਸਾਨਾਂ ਦਾ ਇੱਕ ਜੱਥਾ ਦਿੱਲੀ ਵਾਸਤੇ ਰਵਾਨਾ ਹੋਇਆ। ਕਿਸਾਨਾਂ ਨੇ ਦੱਸਿਆ ਕਿ ਜੱਥਾ ਕਿਸਾਨ ਮੋਰਚੇ ਦੇ ਲੰਗਰਾਂ ਲਈ ਲੱਕੜਾਂ ਦੀਆਂ ਭਰੀਆਂ ਟਰਾਲੀਆਂ ਵੀ ਲੈ ਕੇ ਜਾ ਰਿਹਾ ਹੈ ਅਤੇ ਜਦੋਂ ਤੱਕ ਕਿਸਾਨ ਸੰਘਰਸ਼ ਜਾਰੀ ਰਹੇਗਾ, ਕਿਸਾਨ ਉਸ ਵਿੱਚ ਸ਼ਮੂਲੀਅਤ ਕਰਦੇ ਰਹਿਣਗੇ।