ਕਿਸਾਨਾਂ ਅੰਦੋਲਨ 'ਚ ਸ਼ਾਮਿਲ ਹੋਣ ਲਈ ਦਿੱਲੀ ਰਵਾਨਾ ਹੋਇਆ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜੱਥਾ - ਕਿਸਾਨ ਅੰਦੋਲਨ
ਅੰਮ੍ਰਿਤਸਰ: ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ਉੱਤੇ ਕਿਸਾਨ ਅੰਦੋਲਨ ਕਰ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਤੀਜਾ ਜੱਥਾ ਅੰਮ੍ਰਿਤਸਰ ਤੋਂ ਦਿੱਲੀ ਦੇ ਲਈ ਅੱਜ ਰਵਾਨਾ ਹੋਇਆ। ਕਿਸਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀ ਜੱਥੇਬੰਦੀ ਵੱਲੋਂ ਜ਼ਿਲ੍ਹੇ 'ਚ ਵੀ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਹ ਧਰਨਾ ਹੁਣ 93ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਉਨ੍ਹਾਂ ਮੋਦੀ ਸਰਕਾਰ ਕੋਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਕਿਸਾਨਾਂ ਨੇ ਕਿਹਾ ਕਿ ਉਹ ਉਦੋਂ ਤੱਕ ਕਿਸਾਨ ਅੰਦੋਲਨ ਜਾਰੀ ਰੱਖਣਗੇ, ਜਦੋਂ ਤੱਕ ਕਿ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ।