ਖਡੂਰ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਕਾਫਲਾ ਦਿੱਲੀ ਨੂੰ ਰਵਾਨਾ
ਤਰਨ ਤਾਰਨ: ਕਿਸਾਨ ਮਜਦੂਰ ਸੰਘਰਸ਼ ਕਮੇਟੀ ਜ਼ੋਨ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ, ਹਰਬਿੰਦਰਜੀਤ ਸਿੰਘ ਕੰਗ, ਇਕਬਾਲ ਸਿੰਘ ਦੀ ਅਗਵਾਈ ਹੇਠ ਵੱਡੀ ਵੱਡੀ ਗਿਣਤੀ 'ਚ ਕਿਸਾਨਾਂ ਦਾ ਕਾਫਲਾ ਟਰੈਕਟਰ-ਟਰਾਲੀਆਂ ਲੈ ਕੇ ਦਿੱਲੀ 26 ਜਨਵਰੀ ਦੀ ਪਰੇਡ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਕਤ ਆਗੂਆਂ ਨੇ ਕਿਹਾ ਕਿ ਜਦ ਤੱਕ ਮੋਦੀ ਸਰਕਾਰ ਕਾਲੇ ਕਾਨੂੰਨ ਰੱਦ ਨਹੀਂ ਕਰਦੀ, ਤਦ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ 26 ਜਨਵਰੀ ਦੀ ਪਰੇਡ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਿਸਾਨ ਕਰਨਗੇ।