ਅਟਾਰੀ ਤੋਂ ਕਿਸਾਨਾਂ ਦਾ ਵੱਡਾ ਕਾਫਲਾ ਦਿੱਲੀ ਨੂੰ ਹੋਇਆ ਰਵਾਨਾ - ਭਾਰਤੀ ਕਿਸਾਨ ਯੂਨੀਅਨ ਉਗਰਾਹਾਂ
ਅੰਮ੍ਰਿਤਸਰ: ਕਿਸਾਨੀ ਅੰਦੋਲਨ ਨੂੰ ਨਵਾਂ ਬਲ ਬਖਸ਼ਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਹਲਕਾ ਅਟਾਰੀ ਤੋਂ ਇਕ ਵੱਡਾ ਕਾਫਲਾ ਦਿੱਲੀ (Delhi)ਦੇ ਬਾਰਡਰਾ ਲਈ ਰਵਾਨਾ ਕੀਤਾ ਗਿਆ। ਦਿੱਲੀ ਦੀਆਂ ਬਰੂਹਾਂ ਉਤੇ ਖੇਤੀਬਾੜੀ ਕਾਲੇ ਕਾਨੂੰਨਾਂ (Agricultural black laws)ਖਿਲਾਫ਼ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨ ਆਗੂ ਪਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਅਸੀਂ ਦਿੱਲੀ ਦੀਆਂ ਬਰੂਹਾਂ 'ਤੇ ਖੇਤੀਬਾੜੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਨਵਾਂ ਬਲ ਬਖਸ਼ਣ ਲਈ ਕਾਫਲਾ ਲੈ ਕੇ ਜਾ ਰਹੇ ਹਾਂ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਵਧਾਇਆ ਜਾ ਰਿਹਾ ਹੈ ਅਤੇ ਕਿਰਤੀ ਵਰਗ ਨੂੰ ਖਤਮ ਕੀਤਾ ਜਾ ਰਿਹਾ ਹੈ।