ਵੱਡੀ ਗਿਣਤੀ ’ਚ ਕਿਸਾਨ ਹੋਏ ਦਿੱਲੀ ਨੂੰ ਰਵਾਨਾ - ਤਿੰਨ ਖੇਤੀਬਾੜੀ ਕਾਲੇ ਕਾਨੂੰਨਾਂ ਦੇ ਖਿਲਾਫ
ਜਲੰਧਰ: ਕੇਂਦਰ ਵੱਲੋਂ ਜਾਰੀ ਤਿੰਨ ਖੇਤੀਬਾੜੀ ਕਾਲੇ ਕਾਨੂੰਨਾਂ ਦੇ ਖਿਲਾਫ ਦਿੱਲੀ ਬਾਰਡਰ ’ਤੇ ਕਿਸਾਨਾਂ ਦਾ ਸੰਘਰਸ਼ ਪਿਛਲੇ 6 ਮਹੀਨਿਆਂ ਤੋਂ ਜਾਰੀ ਹੈ। ਕਿਸਾਨਾਂ ਵੱਲੋਂ ਮੁੜ ਤੋਂ ਆਪਣੇ ਸੰਘਰਸ਼ ਚ ਤੇਜ਼ੀ ਲਿਆਉਣ ਲਈ ਦਿੱਲੀ ਵੱਲ ਨੂੰ ਕੂਚ ਕਰ ਰਹੇ ਹਨ। ਇਸ ਸਬੰਧ ’ਚ ਕਿਰਤੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਮੱਖਣ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਮੁੜ ਤੋਂ ਹੁਣ ਆਪਣੇ ਸੰਘਰਸ਼ ’ਚ ਤੇਜ਼ੀ ਲਿਆਉਣੀ ਚਾਹੀਦੀ ਹੈ। ਜੇਕਰ ਕਿਸਾਨ ਇਸੇ ਤਰ੍ਹਾਂ ਹੀ ਬੈਠੇ ਰਹਿਣਗੇ ਤਾਂ ਕੇਂਦਰ ਸਰਕਾਰ ਇਨ੍ਹਾਂ ਨੂੰ ਬਿੱਲਾਂ ਨੂੰ ਪਾਸ ਕਰ ਦੇਵੇਗੀ ਅਤੇ ਉਹ ਆਪਣੀ ਜੰਗ ਹਾਰ ਜਾਣਗੇ। ਇਸ ਲਈ ਉਨ੍ਹਾਂ ਨੇ ਕਿਸਾਨਾਂ ਨੂੰ ਬੇਨਤੀ ਕੀਤੀ ਹੈ ਕਿ ਵੱਧ ਤੋਂ ਵੱਧ ਉਹ ਦਿੱਲੀ ਵੱਲ ਕੂਚ ਕਰਨ।