18 ਗ੍ਰਾਮ ਹੈਰੋਇਨ ਸਣੇ ਇੱਕ ਵਿਅਕਤੀ ਗ੍ਰਿਫਤਾਰ - ਐਸਟੀਐਫ
ਫਿਰੋਜ਼ਪੁਰ: ਜ਼ੀਰਾ ਦੀ ਐਸਟੀਐਫ ਟੀਮ ਨੇ 18 ਗ੍ਰਾਮ ਹੈਰੋਇਨ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸਟੀਐਫ ਟੀਮ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੂੰ ਜਾਣਕਾਰੀ ਦਿੱਤੀ ਗਈ ਸੀ ਕਿ ਪਵਨਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਬੱਡਿਆ ਦੀ ਕਲੋਨੀ ਮੱਲੋਕੇ ਰੋਡ ਜ਼ੀਰਾ 'ਤੇ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ। ਜਾਣਕਾਰੀ ਮਿਲਦੇ ਹੀ ਐਸਟੀਐਫ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਅਤੇ ਪਵਨਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਨੂੰ 18 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ।