32 ਬੋਰ ਦੀ ਪਿਸਤੌਲ ਤੇ 10 ਜ਼ਿੰਦਾ ਕਾਰਤੂਸਾਂ ਸਣੇ ਇੱਕ ਵਿਅਕਤੀ ਗ੍ਰਿਫ਼ਤਾਰ - 10 ਜ਼ਿੰਦਾ
ਤਰਨ ਤਾਰਨ: ਸੂਬੇ ’ਚ ਨਗਰ ਨਿਗਮ ਚੋਣਾਂ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਚੱਲਦਿਆਂ ਲਗਾਤਾਰ ਪੁਲਿਸ ਵਲੋਂ ਨਾਕੇਬੰਦੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪੁਲਿਸ ਅਧਿਕਾਰੀ ਮਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ ਨਾਕੇਬੰਦੀ ਕੀਤੀ ਗਈ ਸੀ, ਇਸ ਦੌਰਾਨ ਉਨ੍ਹਾਂ ਵੱਲੋਂ ਤਰਨਤਾਰਨ ਦੇ ਪਿੰਡ ਵੈਰੋਵਾਲ ਦੇ ਰਹਿਣ ਵਾਲੇ ਵਿਜੈ ਨੂੰ ਇੱਕ 32 ਬੋਰ ਦੀ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਸਣੇ ਗ੍ਰਿਫ਼ਤਾਰ ਕੀਤਾ ਗਿਆ। ਮਨਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਵਿਜੈ ਖ਼ਿਲਾਫ਼ ਪਹਿਲਾਂ ਵੀ ਅਪਰਾਧਕ ਮਾਮਲੇ ਦਰਜ ਹਨ ਅਤੇ ਇਹ ਲੜਾਈ ਝਗੜੇ ਦੇ ਮਾਮਲਿਆਂ ’ਚ ਵੀ ਕਈ ਵਾਰ ਗ੍ਰਿਫ਼ਤਾਰ ਹੋਇਆ ਹੈ।