ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਵਿਅਕਤੀ ਕਾਬੂ - ਸਕੂਟੀ ਸਵਾਰ ਵਿਅਕਤੀ
ਅੰਮ੍ਰਿਤਸਰ: ਪੁਲਿਸ ਵਲੋਂ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ ਲਈ ਪੂਰੀ ਤਰ੍ਹਾਂ ਮੁਸਤੈਦੀ ਵਰਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਅੰਮ੍ਰਿਤਸਰ ਦੀ ਛੇਹਰਟਾ ਪੁਲਿਸ ਵਲੋਂ ਦੇਸੀ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਤਹਿਤ ਉਨ੍ਹਾਂ ਨਾਕਾਬੰਦੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਦੇਖ ਸਕੂਟੀ ਸਵਾਰ ਵਿਅਕਤੀ ਭੱਜਣ ਲੱਗਾ ਤਾਂ ਪੁਲਿਸ ਨੇ ਉਸ ਕੋਲੋਂ ਤਲਾਸ਼ੀ ਦੌਰਾਨ ਉਕਤ ਬਰਾਮਦਗੀ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ 'ਤੇ ਪਹਿਲਾਂ ਵੀ ਕੇਸ ਦਰਜ ਹੈ ਅਤੇ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲਿਆ ਗਿਆ ਹੈ।