ਚਾਰ ਕਿਲੋ ਚੂਰਾ ਪੋਸਤ ਨਾਲ ਇੱਕ ਵਿਅਕਤੀ ਪੁਲਿਸ ਅੜਿੱਕੇ - ਨਹਿਰ ਦੀ ਪੁਲੀ ਦੇ ਕੋਲ ਇਕ ਸ਼ੱਕੀ ਵਿਅਕਤੀ ਨੂੰ ਰੋਕਿਆ
ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਇਕ ਆਰੋਪੀ ਨੂੰ ਚਾਰ ਕਿਲੋ ਚੂਰਾ ਪੋਸਤ ਦੇ ਨਾਲ ਗ੍ਰਿਫਤਾਰ ਕੀਤਾ ਹੈ। ਇਸ ਸਬੰਧ ਚ ਐੱਸਐੱਚਓ ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਨਹਿਰ ਦੀ ਪੁਲੀ ਦੇ ਕੋਲ ਇਕ ਸ਼ੱਕੀ ਵਿਅਕਤੀ ਨੂੰ ਰੋਕਿਆ ਜਦੋ ਉਸ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲ ਕੁਝ ਸਾਮਾਨ ਮਿਲਿਆ। ਪੁਲਿਸ ਪਾਰਟੀ ਨੇ ਜਦੋਂ ਉਸ ਦੀ ਚੈਕਿੰਗ ਕੀਤੀ ਗਈ ਤਾਂ ਉਸ ਵਿੱਚੋਂ ਚਾਰ ਕਿਲੋ ਚੂਰਾ ਪੋਸਤ ਬਰਾਮਦ ਕੀਤਾ ਗਿਆ। ਫਿਲਹਾਲ ਪੁਲਿਸ ਨੇ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।