'ਭਾਰਤ ਬੰਦ' ਨੂੰ ਲੈ ਕੇ ਕਿਸਾਨਾਂ ਨੇ ਗੜ੍ਹਸ਼ੰਕਰ ਵਿਖੇ ਕੀਤੀ ਮੀਟਿੰਗ
ਹੁਸ਼ਿਆਰਪੁਰ: ਖੇਤੀਬਾੜੀ ਬਿੱਲਾਂ ਨੂੰ ਵਾਪਸ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੇ ਸਿੰਘੂ ਬਾਰਡਰ ਤੇ ਲਗਾਤਾਰ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਤੇਜ ਕਰਨ ਲਈ ਕੇਂਦਰੀ ਕਿਸਾਨ ਜਥੇਬੰਦੀਆਂ ਵਲੋਂ 26 ਮਾਰਚ ਨੂੰ ਪੂਰੇ ਭਾਰਤ ਬੰਦ ਦੇ ਸੱਦੇ ਸਬੰਧੀ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਗੜ੍ਹਸ਼ੰਕਰ ਵਿਖੇ ਦਰਸ਼ਨ ਸਿੰਘ ਮੱਟੂ ਦੀ ਅਗਵਾਈ ਹੇਠ ਮੀਟਿੰਗ ਹੋਈ। ਜਿਸ ਵਿਚ ਵੱਖ-ਵੱਖ ਕਿਸਾਨ ਤੇ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਨੇ ਹਿੱਸਾ ਲਿਆ। ਉਨ੍ਹਾਂ ਸਮੂਹ ਦੁਕਾਨਦਾਰਾਂ ਅਤੇ ਆਸ-ਪਾਸ ਦੇ ਪਿੰਡਾਂ ਦੇ ਕਿਸਾਨਾਂ ਤੇ ਮਜਦੂਰਾਂ ਨੂੰ ਅਪੀਲ ਕਰਦਿਆ ਕਿਹਾ ਕਿ 26 ਮਾਰਚ ਨੂੰ ਸ਼ਹਿਰ ਦੇ ਬੰਗਾ ਚੌਂਕ ਵਿੱਚ ਵੱਡੀ ਗਿਣਤੀ ਵਿਚ ਪਹੁੰਚਣ ਤਾਂ ਜੋ ਮੋਦੀ ਸਰਕਾਰ ਨੂੰ ਮੂੰਹ ਤੋੜ ਜਵਾਬ ਦਿੱਤਾ ਜਾ ਸਕੇ।