ਸਮਰਾਲਾ 'ਚ ਹੋਇਆ ਨੌਜਵਾਨ ਦਾ ਕਤਲ - crime in ludhiana
ਸਮਰਾਲਾ ਦੇ ਪਿੰਡ ਮੁਸ਼ਕਾਬਾਦ 'ਚ ਆਪਸੀ ਝਗੜੇ ਨੂੰ ਲੈ ਦੂਜੀ ਧਿਰ ਵੱਲੋਂ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ 'ਚ ਦੱਸਿਆ ਜਾ ਰਿਹਾ ਹੈ ਕਿ ਆਪਸੀ ਝਗੜੇ ਨੂੰ ਖ਼ਤਮ ਕਰਨ ਗਏ ਨੌਜਵਾਨ 'ਤੇ ਤੇਜ਼ਧਾਰ ਵਾਲੇ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ। ਇਸ ਨਾਲ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਉਨ੍ਹਾਂ ਮੁਲਜ਼ਮਾਂ ਨੂੰ ਹਿਰਾਸਤ 'ਚ ਲੈ ਲਿਆ ਜਾਵੇਗਾ।