ਨਕੋਦਰ ਤੋਂ ਲੜਕੀ ਨੂੰ ਹਵਸ਼ ਦਾ ਸ਼ਿਕਾਰ ਬਣਾਉਣ ਵਾਲਾ ਕਾਬੂ - jalandher
ਜਲੰਧਰ: ਨਕੋਦਰ ਦੇ ਨਾਲ ਲੱਗਦੇ ਗੋਹੀਰ ਵਿੱਚ ਰਹਿਣ ਵਾਲੀ ਇੱਕ ਕੁੜੀ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਉਸ ਦੇ ਨਾਲ ਉਸ ਦੇ ਪਿੰਡ ਦੇ ਰਹਿਣ ਵਾਲੇ ਇੱਕ ਵਿਅਕਤੀ ਕੁਲਬੀਰ ਸਿੰਘ ਉਰਫ਼ ਬਿੱਲਾ ਨਾਂਅ ਦੇ ਵਿਅਕਤੀ ਨੇ ਬਲਾਤਕਾਰ ਕੀਤਾ ਹੈ। ਨਕੋਦਰ ਦੇ ਨਾਲ ਦੇ ਇੱਕ ਪਿੰਡ ਦੀ ਰਹਿਣ ਵਾਲੀ ਕੁੜੀ ਨੇ ਥਾਣਾ ਨਕੋਦਰ ਵਿੱਚ ਆਪਣੀ ਸ਼ਿਕਾਇਤ ਦਰਜ ਕਰਵਾਈ। ਥਾਣਾ ਸਦਰ ਦੇ ਇੰਚਾਰਜ ਵਿਨੋਦ ਕੁਮਾਰ ਨੇ ਦੱਸਿਆ ਕਿ ਲੜਕੀ ਦੇ ਬਿਆਨਾਂ ਉੱਤੇ 370 ਦਾ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਆਰੋਪੀ ਕੁਲਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।