ਸ਼ਹੀਦ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ - ਸ਼ਹੀਦ ਬਾਬਾ ਜੀਵਨ ਸਿੰਘ
ਸ੍ਰੀ ਮੁਕਤਸਰ ਸਾਹਿਬ: ਪਿੰਡ ਦੋਦਾ ਵਿਖੇ ਚਮਕੌਰ ਦੀ ਗੜ੍ਹੀ ਦੇ ਆਖਰੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਾਨਕ ਪਾਤਸ਼ਾਹੀ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਪਿੰਡ ਵਾਸੀਆਂ ਨੇ ਦੱਸਿਆ ਬਾਬਾ ਜੀਵਨ ਸਿੰਘ ਨੇ ਆਪਣੇ ਜੀਵਨ ਕਾਲ 'ਚ ਸਿੱਖ ਕੌਮ ਲਈ ਕਈ ਮਹਾਨ ਕਾਰਜ ਕੀਤੇ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦੂਰ ਜੀ ਦੀ ਸ਼ਹੀਦੀ ਤੋਂ ਬਾਅਦ ਉਨ੍ਹਾਂ oe ਸੀਸ ਲਿਉਆਣ ਲਈ ਕਈ ਕੋਸ਼ਿਸ਼ਾਂ ਕੀਤੀਆਂ। ਇਸ ਮਗਰੋਂ ਉਹ ਆਪਣੇ ਪਿਤਾ ਦਾ ਸੀਸ ਰੱਖ ਕੇ ਗੁਰੂ ਤੇਗ ਬਹਾਦਰ ਜੀ ਦਾ ਸੀਸ ਲਿਆ ਕੇ ਅੰਨਦਪੁਰ ਸਾਹਿਬ ਪੁੱਜੇ। ਗੁਰੂ ਗੋਬਿੰਦ ਸਿੰਘ ਨੇ ਜੀ ਨੇ ਉਨ੍ਹਾਂ ਨੂੰ ਗੱਲ ਨਾਲ ਲਾ ਕੇ ਰੰਗਰੇਟੇ ਗੁਰੂ ਕੇ ਬੇਟੇ ਸੰਬੋਧਤ ਕੀਤਾ ਸੀ। ਉਨ੍ਹਾਂ ਦੀ ਯਾਦ 'ਚ ਹਰ ਸਾਲ ਪਿੰਡ 'ਚ ਇਹ ਸ਼ਹੀਦੀ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ।