1984 ਦੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਝੰਡਾ ਬੂੰਗਾ ਸਾਹਿਬ ਵਿਖੇ ਕਰਵਾਇਆ ਵਿਸ਼ੇਸ਼ ਸਮਾਗਮ - ਸ੍ਰੀ ਦਰਬਾਰ ਸਾਹਿਬ
ਅੰਮ੍ਰਿਤਸਰ: ਨਵੰਬਰ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨਾਲ ਸਬੰਧਿਤ ਗੁਰੂਦੁਆਰਾ ਝੰਡਾ ਬੂੰਗਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਦਾ ਅਯੋਜਿਨ ਕੀਤਾ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਇਲਾਹੀ ਬਾਣੀ ਦਾ ਉਚਾਰਨ ਕੀਤਾ। ਇਸ ਦੌਰਾਨ ਐਸਜੀਪੀਸੀ ਮੈਂਬਰ ਭਗਵੰਤ ਸਿੰਘ ਸਿਆਲਕਾ ਨੇ ਸ਼ਹੀਦਾਂ ਨੂੰ ਸਿਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ 37 ਸਾਲ ਬਾਅਦ ਵੀ ਸਿੱਖ ਕੌਮ ਨੂੰ ਇਨਸਾਫ ਨਹੀਂ ਮਿਲਿਆ । ਉਨ੍ਹਾਂ ਕਿਹਾ ਕਿ ਐਸਜੀਪੀਸੀ ਕਾਂਗਰਸ ਵੱਲੋਂ ਕੀਤੇ ਗਏ ਜ਼ੁਲਮਾਂ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੀ ਹੈ।