ਰਾਜਾ ਵੜਿੰਗ ਨੂੰ ਕੈਬਨਿਟ 'ਚ ਸ਼ਾਮਲ ਕਰਨ ਮਗਰੋਂ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ - Shri Muktsar Sahib
ਸ਼੍ਰੀ ਮੁਕਤਸਰ ਸਾਹਿਬ: ਕਾਂਗਰਸ ਦੀ ਪੰਜਾਬ ਵਿੱਚ ਨਵੀਂ ਵਜ਼ਾਰਤ ਵਿੱਚ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੂੰ ਧਿਆਨ ਵਿੱਚ ਰੱਖਦਿਆਂ ਕਾਫੀ ਸਮਾਜਕ ਸੰਤੁਲਨ ਬਣਾਇਆ ਗਿਆ ਹੈ। ਇਸ ਤਰ੍ਹਾਂ ਨਾਲ ਸਾਰੀਆਂ ਸ਼੍ਰੇਣੀਆਂ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਰਾਜਾ ਵੜਿੰਗ ਨੂੰ ਕੈਬਨਿਟ ਵਿੱਚ ਸ਼ਾਮਲ ਕਰਨ ਤੋਂ ਬਾਅਦ ਉਨ੍ਹਾਂ ਦੇ ਘਰ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲੀਆ। ਸਮਰਥਕਾਂ ਵੱਲੋਂ ਲੱਡੂ ਵੰਡ ਕੇ ਢੋਲ ਤੇ ਭੰਗੜੇ ਪਾਏ ਗਏ ਇਨ੍ਹਾਂ ਦਾ ਕਹਿਣਾ ਸੀ ਕਿ ਸਾਨੂੰ ਬਹੁਤ ਖੁਸ਼ੀ ਹੈ ਰਾਜਾ ਵੜਿੰਗ ਨੂੰ ਮੰਤਰੀ ਮੰਡਲ ਵਿੱਚ ਜਗ੍ਹਾ ਮਿਲੀ ਕਰੀਬ ਸਾਨੂੰ ਸਾਢੇ ਚਾਰ ਸਾਲ ਮੰਤਰੀਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ। ਰਾਜਾ ਵੜਿੰਗ ਹੁਣ ਹੋਰ ਦੁੱਗਣੀ ਚੁਗਣੇ ਲੋਕਾਂ ਦੇ ਕੰਮ ਕਰੇਗਾ।