ਸਕੂਲ ਖੁੱਲਣ 'ਤੇ ਅਧਿਆਪਕਾਂ ਤੇ ਵਿਦਿਆਰਥੀਆਂ 'ਚ ਖ਼ੁਸ਼ੀ ਦੀ ਲਹਿਰ - ਸੋਸ਼ਲ ਡਿਸਟੈਂਸਿੰਗ
ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਦੇ ਚੱਲਦਿਆਂ 5ਵੀਂ ਤੋਂ ਲੈ ਕੇ 12ਵੀਂ ਤੱਕ ਸਾਰੇ ਸਰਕਾਰੀ ਸਕੂਲ ਖੋਲ੍ਹਣ ਦੇ ਹੁਕਮ ਦਿੱਤੇ ਗਏ ਹਨ। ਇਸੇ ਤਹਿਤ ਮਾਹਣਾ ਰੋਡ ਅੰਮ੍ਰਿਤਸਰ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਦੇ ਪ੍ਰਿੰਸੀਪਲ ਤੇ ਬੱਚਿਆਂ ਨੇ ਸਕੂਲ ਖੁੱਲ੍ਹਣ ਉੱਤੇ ਖ਼ੁਸ਼ੀ ਜਾਹਰ ਕਰਦਿਆਂ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸੈਨੇਟਾਈਜ਼ ਕਰ ਰਹੇ ਹਨ ਤੇ ਤਾਪਮਾਨ ਚੈੱਕ ਕੀਤਾ ਜਾ ਰਿਹਾ ਹੈ ਅਤੇ ਸੋਸ਼ਲ ਡਿਸਟੈਂਸਿੰਗ ਰੱਖੀ ਜਾ ਰਹੀ ਹੈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਲੰਮੇ ਸਮੇਂ ਬਾਅਦ ਸਕੂਲ ਆ ਕੇ ਖੁਸ਼ੀ ਜ਼ਾਹਰ ਕੀਤੀ।