ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਹੋਏ ਸੜਕ ਹਾਦਸੇ ’ਚ ਔਰਤ ਸਮੇਤ ਇੱਕ ਬੱਚੀ ਦੀ ਮੌਤ - ਦੋਹਾਂ ਵਾਹਨਾਂ ਨੂੰ ਕਬਜ਼ੇ
ਜਲੰਧਰ: ਪਿੰਡ ਸੂਚੀ ਕੋਲ ਹਾਈਵੇ ’ਤੇ ਖੜ੍ਹੀ ਗੱਡੀ ਤੇ ਐਕਟਿਵਾ ਦੀ ਭਿਆਨਕ ਟੱਕਰ ਹੋ ਗਈ, ਜਿਸ ਵਿੱਚ ਇੱਕ ਬੱਚੇ ਸਮੇਤ ਇਕ ਮਹਿਲਾ ਦੀ ਮੌਤ ਹੋ ਗਈ। ਲੋਕਾਂ ਨੇ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ ਮੌਕੇ ’ਤੇ ਪੁੱਜੀ ਥਾਣਾ ਰਾਮਾਮੰਡੀ ਦੀ ਪੁਲੀਸ ਨੇ ਦੋਹਾਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਨੈਸ਼ਨਲ ਹਾਈਵੇਅ ’ਤੇ ਵਾਪਰੇ ਇਸ ਹਾਦਸੇ ਵਿੱਚ ਇੱਕ ਬੱਚੀ ਦੇ ਨਾਲ ਇੱਕ ਮਹਿਲਾ ਦੀ ਮੌਤ ਹੋ ਗਈ ਜਦਕਿ ਇਕ ਮਹਿਲਾ ਅਤੇ ਇੱਕ ਬੱਚੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।