ਜਲੰਧਰ: ਸੜਕ ਹਾਦਸੇ ਵਿੱਚ ਇੱਕ ਮਜ਼ਦੂਰ ਦੀ ਮੌਤ - ਸੜਕ ਹਾਦਸੇ
ਜਲੰਧਰ: ਸਥਾਨਕ ਸੂਚੀਪਿੰਡ ਵਿਖੇ ਭਿਆਨਕ ਸੜਕ ਹਾਦਸਾ ਵਾਪਰਣ ਦੀ ਖ਼ਬਰ ਸਾਹਮਣੇ ਆਈ ਹੈ। ਕੁੱਝ ਕਿਸਾਨ ਜਥੇਬੰਦੀਆਂ ਜੋ ਕਿ ਦਿੱਲੀ ਤੋਂ ਵਾਪਿਸ ਆ ਰਹੀਆਂ ਸਨ ਇਸ ਦੌਰਾਨ ਤੇਜ਼ ਰਫ਼ਤਾਰ ਕਾਰਨ ਉਨ੍ਹਾਂ ਦੀ ਗੱਡੀ ਦਾ ਟਾਇਰ ਨਿਕਲ ਗਿਆ। ਇਸ ਹਾਦਸੇ ਵਿੱਚ ਇੱਕ ਮਜ਼ਦੂਰ ਦੀ ਮੌਤ ਹੋ ਗਈ ਹੈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ। ਏਐਸਆਈ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮ੍ਰਿਤਕ ਬਿਹਾਰ ਦਾ ਰਹਿਣ ਵਾਲਾ ਸੀ ਤੇ ਇੱਕ ਫੈਕਟਰੀ 'ਚ ਕੰਮ ਕਰਦਾ ਸੀ।