ਫ਼ਾਜ਼ਿਲਕਾ 'ਚ ਨੌਜਵਾਨ ਨੇ ਧਮਕੀਆਂ ਮਿਲਣ ਕਾਰਨ ਲਿਆ ਫਾਹਾ, ਮਾਮਲੇ ਦੀ ਜਾਂਚ ਸ਼ੁਰੂ - Fazilka
ਫ਼ਾਜ਼ਿਲਕਾ: ਜ਼ਿਲ੍ਹੇ ਦੀ ਰਾਧਾ ਸਵਾਮੀ ਕਲੋਨੀ ਵਿੱਚ ਆਸ਼ੂ ਨਾਂਅ ਦੇ 25 ਸਾਲ ਨੌਜਵਾਨ ਵੱਲੋਂ ਕੁੱਝ ਲੋਕਾਂ ਦੀਆਂ ਧਮਕੀਆਂ ਤੋਂ ਤੰਗ ਆ ਕੇ ਸਲਫਾਸ ਖਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਸਲਫਾਸ ਖਾਣ ਤੋਂ ਬਾਅਦ ਉਸ ਨੂੰ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਫ਼ਰੀਦਕੋਟ ਮੈਡੀਕਲ ਕਾਲਜ ਵਿੱਚ ਰੈਫ਼ਰ ਕਰ ਦਿੱਤਾ ਗਿਆ। ਮੈਡੀਕਲ ਕਾਲਜ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇੱਥੇ ਤੁਹਾਨੂੰ ਦੱਸ ਦਈਏ ਕਿ ਜਦੋਂ ਇਲਾਜ ਦੌਰਾਨ ਨੌਜਵਾਨ ਤੋਂ ਬਿਆਨ ਲਏ ਗਏ ਤਾਂ ਉਸ ਨੇ ਆਪਣੇ ਬਿਆਨਾਂ ਵਿੱਚ 5 ਲੋਕਾਂ ਦੇ ਨਾਂਅ ਲਿਖਵਾਏ ਹਨ, ਜੋ ਉਸ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ, ਜਿਨ੍ਹਾਂ ਤੋਂ ਤੰਗ ਆ ਕੇ ਉਸ ਨੇ ਖ਼ੁਦਕੁਸ਼ੀ ਕੀਤੀ ਹੈ। ਇਸ ਮਾਮਲੇ ਸਬੰਧੀ ਪੁਲਿਸ ਨੇ ਨੌਜਵਾਨ ਦੇ ਬਿਆਨਾਂ ਦੇ ਆਧਾਰ ਉੱਤੇ 5 ਵਿਅਕਤੀਆਂ ਖਿਲਾਫ਼ ਧਾਰਾ 306 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।