ਨਹਿਰ 'ਚ ਨਹਾਉਣ ਗਏ ਨੌਜਵਾਨ ਦੀ ਪਾਣੀ 'ਚ ਡੁੱਬਣ ਕਾਰਨ ਮੌਤ - ਤਰਨਤਾਰਨ
ਤਰਨਤਾਰਨ: ਭਿੱਖੀਵਿੰਡ ਦੀ ਚੇਲਾ ਕਾਲੋਨੀ ਦੇ 16 ਸਾਲਾ ਨੌਜਵਾਨ ਦੀ ਪਿੰਡ ਵਾਂ ਤਾਰਾ ਸਿੰਘ ਨਹਿਰ 'ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਇਸ ਸਬੰਧੀ ਮ੍ਰਿਤਕ ਦੀ ਮਾਂ ਦਾ ਕਹਿਣਾ ਕਿ ਉਸ ਦੇ ਪੁੱਤਰ ਨਾਲ ਹੋਰ ਵੀ ਨੌਜਵਾਨ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸ਼ਹਿਰ ਜਾਣ ਦਾ ਕਹਿ ਕੇ ਗਿਆ ਹੋਇਆ ਸੀ। ਇਸ ਸਬੰਧੀ ਪੁਲਿਸ ਦਾ ਕਹਿਣਾ ਉਨ੍ਹਾਂ ਨੂੰ ਸੂਚਨਾ ਮਿਲੀ ਸੀ, ਜਿਸ ਸਬੰਧੀ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।