ਦੁੱਧ ਲੈਣ ਗਏ ਨੌਜਵਾਨ ਦੀ ਹਥਿਆਰਬੰਦ ਹਮਲਾਵਰਾਂ ਵੱਲੋਂ ਕੁੱਟਮਾਰ - ਹਸਪਤਾਲ
ਅੰਮ੍ਰਿਤਸਰ: ਗੁਰੂ ਤੇਗ ਬਹਾਦੁਰ ਨਗਰ ਮਕਬੂਲਪੁਰਾ ਵਿੱਚ ਰਹਿਣ ਵਾਲੇ ਲਵਪ੍ਰੀਤ ਨਾਮਕ ਨੌਜਵਾਨ ਦੀ ਕੁਝ ਨੌਜਵਾਨ ਦੇ ਵੱਲੋਂ ਕੁੱਟਮਾਰ ਕੀਤੀ ਗਈ ਹੈ। ਨੌਜਵਾਨ ਨੇ ਦੱਸਿਆ ਕਿ ਉਹ ਘਰੋਂ ਬਾਹਰ ਦੁੱਧ ਲੈਣ ਗਿਆ ਸੀ ਜਿਸ ਦੌਰਾਨ ਉਸਦੀ ਕੁੱਟਮਾਰ ਕੀਤੀ। ਨੌਜਵਾਨ ਨੇ ਦੱਸਿਆ ਕਿ ਬੀਤੇ ਦਿਨ ਕੁਝ ਨੌਜਵਾਨਾਂ ਨਾਲ ਉਸ ਦਾ ਝਗੜਾ ਹੋ ਗਿਆ ਸੀ ਤੇ ਉਨ੍ਹਾਂ ਨੇ ਮਨ ਵਿੱਚ ਰੰਜਿਸ਼ ਰੱਖਦੇ ਹੋਏ ਉਸ ਉੱਤੇ 8 ਤੋਂ 10 ਲੋਕਾਂ ਨੇ ਹਮਲਾ ਕਰ ਦਿੱਤਾ। ਪੀੜਤ ਨੇ ਦੱਸਿਆ ਕਿ ਹਮਲਾਵਰਾਂ ਦੇ ਕੋਲ ਹਥਿਆਰ ਵੀ ਸਨ ਜਿੰਨ੍ਹਾਂ ਨਾਲ ਉਸਤੇ ਹਮਲਾ ਕੀਤਾ। ਨੌਜਵਾਨ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣੈ ਕਿ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।