ਅੰਮ੍ਰਿਤਸਰ ਤੋਂ ਜੰਡਿਆਲਾ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ - ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਅੰਮ੍ਰਿਤਸਰ: ਦਿੱਲੀ ਨੈਸ਼ਨਲ ਹਾਈਵੇਅ ਉੱਤੇ ਦੇਰ ਰਾਤ ਇੱਕ ਦਰਦਨਾਕ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਅੰਮ੍ਰਿਤਸਰ ਤੋਂ ਜੰਡਿਆਲਾ ਮੋਟਰਸਾਈਕਲ 'ਤੇ ਜਾ ਰਿਹਾ ਸੀ, ਜਿਸ ਦੀ ਪਛਾਣ ਯਾਦਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਓਠੀਆਂ ਵੱਜੋਂ ਹੋਈ ਹੈ। ਮੌਕੇ ’ਤੇ ਜਾਂਚ ਕਰ ਰਹੀ ਪੁਲਿਸ ਟੀਮ ਅਨੁਸਾਰ ਦੇਰ ਰਾਤ ਕਰੀਬ ਗਿਆਰਾਂ ਵਜੇ ਇਸ ਨੂੰ ਅਣਪਛਾਤੀ ਗੱਡੀ ਵੱਲੋਂ ਟੱਕਰ ਮਾਰੀ ਗਈ, ਜਿਸ ਤੋਂ ਬਾਅਦ ਉਸ ਨੂੰ ਨਿੱਜੀ ਹਸਪਤਾਲ ਵਿੱਚ ਲੈ ਕੇ ਜਾਇਆ ਗਿਆ ਤੇ ਉਥੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ 'ਤੇ ਅਗਲੀ ਕਾਰਵਾਈ ਅਰੰਭ ਦਿੱਤੀ ਹੈ।