ਗੁਰਦਾਸਪੁਰ ’ਚ ਆੜ੍ਹਤੀਏ ਤੇ ਮਜ਼ਦੂਰ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ
ਜ਼ਿਲ੍ਹੇ ਭਰ ਦੀ ਸਭ ਤੋਂ ਵੱਡੀ ਬਟਾਲਾ ਦਾਣਾ ਮੰਡੀ ’ਚ ਸਾਰੇ ਆੜ੍ਹਤੀਏ ਅਤੇ ਮਜ਼ਦੂਰ ਅਨਮਿੱਥੇ ਸਮੇਂ ਲਈ ਹੜਤਾਲ ’ਤੇ ਚੱਲੇ ਗਏ ਹਨ। ਬਟਾਲਾ ਦੇ ਆੜਤੀਆਂ ਨੇ ਦੱਸਿਆ ਕਿ ਆੜ੍ਹਤੀ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਅਗਲੀ ਰਣਨੀਤੀ ਦਾ ਐਲਾਨ ਕਰਨਗੇ। ਇਸ ਦੇ ਨਾਲ ਹੀ ਮੰਡੀਆਂ ’ਚ ਲੇਬਰ ਦਾ ਕੰਮ ਕਰਨ ਵਾਲਿਆਂ ਮਜਦੂਰ ਯੁਨੀਅਨ ਵਲੋਂ ਵੀ ਖਰੀਦ ਪ੍ਰਕ੍ਰਿਆ ’ਚ ਸ਼ਾਮਿਲ ਨਾ ਹੋਣ ਦਾ ਐਲਾਨ ਹੈ ਅਤੇ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਪੁਰਾਣੇ ਸਿਸਟਮ ਨਾਲ ਹੀ ਉਹ ਕੰਮ ਹੋਵੇ। ਦੂਜੇ ਪਾਸੇ ਮਾਰਕੀਟ ਕਮੇਟੀ ਬਟਾਲਾ ਦੇ ਸੈਕਟਰੀ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵਲੋਂ ਜੋ ਹਦਾਇਤਾ ਜਾਰੀ ਕੀਤੀਆਂ ਗਈਆਂ ਹਨ ਉਸ ਅਨੁਸਾਰ ਹਰ ਤਰ੍ਹਾਂ ਦੇ ਇੰਤਜਾਮ ਕੀਤੇ ਗਏ ਹਨ।