ਪੰਜਾਬ

punjab

ETV Bharat / videos

ਆਮ ਆਦਮੀ ਪਾਰਟੀ ਨੇ ਮਿੰਨੀ ਸਕੱਤਰੇਤ ਬਾਹਰ ਫੂਕਿਆ ਸਾਧੂ ਸਿੰਘ ਧਰਮਸੋਤ ਦਾ ਪੁਤਲਾ - ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ

By

Published : Sep 2, 2020, 8:33 PM IST

ਹੁਸ਼ਿਆਰਪੁਰ: ਆਮ ਆਦਮੀ ਪਾਰਟੀ ਹੁਸ਼ਿਆਰਪੁਰ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਘੁਟਾਲੇ ਸਬੰਦੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰਨ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਸਬੰਧੀ ਪੰਜਾਬ ਦੀ ਕਾਂਗਰਸ ਸਰਕਾਰ ਵਿਰੁੱਧ ਮਿੰਨੀ ਸਕੱਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਦਾ ਪੁਤਲਾ ਫ਼ੂਕ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਜਿਹੇ ਭ੍ਰਿਸ਼ਟ ਮੰਤਰੀਆਂ ਵਿਰੁੱਧ ਭ੍ਰਿਸ਼ਟਾਚਾਰ ਦਾ ਪਰਚਾ ਦਰਜ ਕਰਨਾ ਚਾਹੀਦਾ ਹੈ ਅਤੇ ਧਰਮਸੋਤ ਨੂੰ ਮੰਤਰੀ ਦੇ ਅਹੁਦੇ ਤੋਂ ਤੁਰੰਤ ਬਰਖਾਸਤ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਦਲਿਤ ਵਿਦਿਆਰਥੀਆਂ ਦੇ ਵਜ਼ੀਫੇ ਨਾਲ ਅਜਿਹਾ ਕਰਨਾ ਉਸ ਦੀ ਦਲਿਤ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ।

ABOUT THE AUTHOR

...view details