ਆਮ ਆਦਮੀ ਪਾਰਟੀ ਵਲੋਂ ਬਿਜਲੀ ਦੇ ਬਿਲ ਸਾੜ ਕੀਤਾ ਗਿਆ ਰੋਸ ਪ੍ਰਦਰਸ਼ਨ - ਰੋਸ ਪ੍ਰਦਰਸ਼ਨ
ਗੁਰਦਾਸਪੁਰ: ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਦੇ ਵਿਰੋਧ ਚ ਪੰਜਾਬ ਭਰ ਦੇ ਵੱਖ ਵੱਖ ਜਿਲਿਆ ’ਚ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਚ ਆਪ ਯੂਥ ਆਗੂ ਅਤੇ ਆਪ ਵਰਕਰਾਂ ਵਲੋਂ ਬਿਜਲੀ ਦੇ ਬਿਲ ਸਾੜ ਵਿਰੋਧ ਜਤਾਇਆ ਗਿਆ। ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਅਲੀਵਾਲ ਵਿਖੇ ਆਪ ਵਰਕਰਾਂ ਵਲੋਂ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਥ ਆਗੂ ਬਲਬੀਰ ਸਿੰਘ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਵੱਡੇ ਵੱਡੇ ਬਿੱਲ ਭੇਜ ਕੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ।