ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੀਤਾ ਰੋਸ ਪ੍ਰਦਰਸ਼ਨ - ਆਮ ਆਦਮੀ ਪਾਰਟੀ ਨੇ ਕੀਤਾ ਰੋਸ ਪ੍ਰਦਰਸ਼ਨ
ਅੰਮ੍ਰਿਤਸਰ:ਕੇਂਦਰ ਸਰਕਾਰ ਵੱਲੋਂ ਇੱਕ ਹਫ਼ਤੇ ਪਹਿਲਾਂ ਹੀ ਗੈਸ ਸਿਲੰਡਰ ਦੇ ਰੇਟ 'ਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ ਤੇ ਹੁਣ ਕੇਂਦਰ ਸਰਕਾਰ ਵੱਲੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ ਹੈ। ਜਦੋਂ ਕਿ ਕੱਚੇ ਤੇਲ ਦੀ ਕੀਮਤ ਘੱਟ ਹੈ। ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਤੇਲ ਦੀਆਂ ਕੀਮਤਾਂ ਘੱਟ ਕਰਨ ਦੀ ਮੰਗ ਕੀਤੀ। ਇਸ ਮੌਕੇ 'ਆਪ' ਆਗੂਆਂ ਨੇ ਕਿਹਾ ਕਿ ਗੈਸ ਸਿਲੰਡਰ ਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਣ ਕਾਰਨ ਆਮ ਲੋਕਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨਾਲ ਟਰਾਂਸਪੋਰਟ, ਲੋਕਾਂ ਦੇ ਰਸੋਈ ਦਾ ਬਜਟ ਖ਼ਰਾਬ ਹੋ ਸਕਦਾ ਹੈ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਤੁਰੰਤ ਮਹਿੰਗਾਈ 'ਤੇ ਕਾਬੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਆਰਥਿਕ ਮੰਦੀ ਦਾ ਭਾਰ ਝੱਲ ਰਹੇ ਲੋਕਾਂ ਦੀ ਜੇਬਾਂ 'ਤੇ ਵਾਧੂ ਭਾਰ ਪੈ ਰਿਹਾ ਹੈ।