ਆਮ ਆਦਮੀ ਪਾਰਟੀ ਨੇ ਮਾਨਸਾ ਤੋਂ ਸ਼ੁਰੂ ਕੀਤਾ ਬਿਜਲੀ ਅੰਦੋਲਨ
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਬਿਜਲੀ ਬਿੱਲਾਂ ਵਿੱਚ ਵਾਧੇ ਨੂੰ ਲੈ ਕੇ ਮਾਨਸਾ ਤੋਂ ਬਿਜਲੀ ਅੰਦੋਲਨ ਸ਼ੁਰੂ ਕੀਤਾ ਗਿਆ ਜਿਸ ਦੀ ਸ਼ੁਰੂਆਤ ਪਾਰਟੀ ਪ੍ਰਧਾਨ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਵੱਲੋਂ ਕੀਤੀ ਗਈ। ਭਗਵੰਤ ਮਾਨ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਬਿਜਲੀ ਵਿੱਚ ਕੀਤੇ ਵਾਧੇ ਤੁਰੰਤ ਵਾਪਸ ਨਾ ਲਏ ਤਾਂ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ।