Helpline No.:ਹੁਸ਼ਿਆਰਪੁਰ ’ਚ ਆਮ ਆਦਮੀ ਪਾਰਟੀ ਵੱਲੋਂ ਹੈਲਪਲਾਈਨ ਨੰਬਰ ਜਾਰੀ
ਹੁਸ਼ਿਆਰਪੁਰ: ਆਮ ਆਦਮੀ ਪਾਰਟੀ ਵੱਲੋਂ ਪ੍ਰੈਸ ਵਾਰਤਾ ਕੀਤੀ ਗਈ। ਜਿਸਦੀ ਅਗਵਾਈ ਡਾ. ਵਿੰਗ ਦੇ ਪੰਜਾਬ ਪ੍ਰਧਾਨ ਡਾ. ਰਵਜੋਤ ਅਤੇ ਸਟੇਟ ਜੁਆਇੰਟ ਸੈਕਟਰੀ ਬ੍ਰਹਮਸ਼ੰਕਰ ਜਿੰਪਾ ਨੇ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ’ਚ ਸਿਹਤ ਵਿਭਾਗ ਦਾ ਮਿਆਰ ਦਿਨੋਂ ਦਿਨ ਡਿੱਗਦਾ ਜਾ ਰਿਹਾ ਹੈ। ਜਿਸ ਕਾਰਨ ਕੋਰੋਨਾ ਕਾਲ ਦੌਰਾਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਆਮ ਆਦਮੀ ਪਾਰਟੀ ਮੈਡੀਕਲ ਵਿੰਗ ਵੱਲੋਂ ਇੱਕ ਵਿਸ਼ੇਸ਼ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ, ਜਿਸ ਰਾਹੀਂ ਲੋਕ ਮੈਡੀਕਲ ਸੁਵਿਧਾ ਦਾ ਲਾਭ ਲੈ ਸਕਣਗੇ। ਇਸ ਸਬੰਧੀ ਦਿਹਾਤੀ ਪ੍ਰਧਾਨ ਮੋਹਨ ਲਾਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਹਰੇਕ ਹਲਕੇ ਵਿੱਚ ਆਕਸੀਜਨ ਸੈਂਟਰ ਖੋਲ੍ਹੇ ਜਾਣਗੇ। ਜਿੱਥੇ ਲੋਕ ਆਪਣੀ ਆਕਸੀਜਨ ਚੈੱਕ ਕਰਵਾ ਸਕਦੇ ਹਨ। ਪੰਜਾਬ ਦੇ ਲੋਕ 7827275743 ’ਤੇ ਕਾਲ ਕਰਕੇ ਕੋਰੋਨਾ, ਬਲੈਕ ਫੰਗਸ ਦੇ ਇਲਾਜ ਲਈ ਸਹਾਇਤਾ ਲੈ ਸਕਦੇ ਹਨ।