ਜਲੰਧਰ: ਆਮ ਆਦਮੀ ਪਾਰਟੀ ਨੇ 'ਆਪ ਦਾ ਡਾਕਟਰ' ਮੁਹਿੰਮ ਦੀ ਕੀਤੀ ਸ਼ੁਰੂਆਤ - ਜਲੰਧਰ
ਜਲੰਧਰ: ਆਮ ਆਦਮੀ ਪਾਰਟੀ ਵੱਲੋਂ ਪੰਜਾਬੀ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ 'ਆਪ ਦਾ ਡਾਕਟਰ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਜੁਆਇੰਟ ਸੈਕਟਰੀ ਅਤੇ ਦੋਆਬਾ ਇੰਚਾਰਜ ਹਰਿੰਦਰ ਸਿੰਘ ਬਖਸ਼ੀ ਨੇ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਪੰਜਾਬ ਸਰਕਾਰ ਵੱਲੋਂ ਪੂਰੀ ਤਰੀਕੇ ਦੇ ਨਾਲ ਖਰਾਬ ਕੀਤੀ ਹੋਈ ਹੈ। ਸਿਵਲ ਹਸਪਤਾਲਾਂ ਦੇ ਵਿੱਚ ਉਹ ਤਮਾਮ ਸਹੂਲਤਾਂ ਮੌਜੂਦ ਨਹੀਂ ਹਨ ਜਿਸ ਕਾਰਨ ਮਜਬੂਰਨ ਮਰੀਜ਼ਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣਾ ਪੈਂਦਾ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਲੋਕਾਂ ਦੀ ਮਦਦ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਲੋਕ ਘਰਾਂ ਚ ਬੈਠ ਕੇ ਹੀ ਸਿਹਤ ਸਹੂਲਤਾਂ ਲੈ ਸਕਣਗੇ। ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਗੁਹਾਰ ਲਗਾਈ ਹੈ ਕਿ ਸਰਕਾਰੀ ਹਸਪਤਾਲਾਂ ਦੀ ਹਾਲਤ ਨੂੰ ਸੁਧਾਰੀ ਜਾਵੇ ਤਾਂ ਜੋ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਧੱਕੇ ਨਾ ਖਾਣੇ ਪੈਣ।