ਆਮ ਆਦਮੀ ਪਾਰਟੀ ਨੇ ਪਾਰਟੀ 'ਚ ਨਵੇਂ ਮੈਂਬਰਾਂ ਨੂੰ ਸ਼ਾਮਲ ਕਰਨ ਦੀ ਮੁਹਿੰਮ ਕੀਤੀ ਸ਼ੁਰੂ - AAP win delhi
ਦਿੱਲੀ 'ਚ ਇੱਕ ਵਾਰ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ 'ਆਪ' ਦੀਆਂ ਬੈਠਕਾਂ ਦਾ ਦੌਰ ਸ਼ੁਰੂ ਹੋ ਚੁੱਕਿਆ ਹੈ। ਪੰਜਾਬ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਨਵੇਂ ਮੈਂਬਰਾਂ ਨੂੰ ਪਾਰਟੀ ਦੇ ਨਾਲ ਜੋੜਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਚਲਦੇ ਆਮ ਆਦੀ ਪਾਰਟੀ ਵੱਲੋਂ ਪਠਾਨਕੋਟ ਵਿਖੇ ਇੱਕ ਬੈਠਕ ਦਾ ਆਯੋਜਨ ਕੀਤਾ ਗਿਆ। ਇਸ 'ਚ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਬੈਠਕ ਵਿੱਚ ਲਗਭਗ 20 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਦਿੱਲੀ ਵਿੱਚ "ਆਪ" ਦੀ ਸ਼ਾਨਦਾਰ ਜਿੱਤ ਤੋਂ ਬਾਅਦ ਵੱਡੀ ਗਿਣਤੀ 'ਚ ਲੋਕ ਉਨ੍ਹਾਂ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਭਾਰੀ ਵੋਟਾਂ ਨਾਲ ਜਿੱਤ ਹਾਸਲ ਕਰਕੇ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਵੇਗੀ।