ਨਗਰ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਮਾਨਸਾ 'ਚ ਸ਼ੁਰੂ ਕੀਤਾ ਪ੍ਰਚਾਰ - ਆਮ ਆਦਮੀ ਪਾਰਟੀ ਨੇ ਮਾਨਸਾ 'ਚ ਸ਼ੁਰੂ ਕੀਤਾ ਪ੍ਰਚਾਰ
ਮਾਨਸਾ: ਪੰਜਾਬ 'ਚ ਨਗਰ ਕੌਂਸਲ ਚੋਣਾਂ ਦਾ ਐਲਾਨ ਹੁੰਦਿਆਂ ਹੀ ਜਿੱਥੇ ਵੱਖੋ-ਵੱਖ ਪਾਰਟੀਆਂ ਨੇ ਨਗਰ ਕੌਂਸਲ ਚੋਣਾਂ ਲੜਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਉਥੇ ਹੀ ਆਮ ਆਦਮੀ ਪਾਰਟੀ ਤੇ ਸ਼੍ਰੋੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਫਿਲਹਾਲ ਕਾਂਗਰਸ ਵੱਲੋਂ ਅਜੇ ਤੱਕ ਇਥੋਂ ਦੇ ਕਿਸੇ ਵੀ ਉਮੀਂਦਵਾਰ ਦਾ ਐਲਾਨ ਕੀਤਾ ਗਿਆ। ਆਮ ਆਦਮੀ ਪਾਰਟੀ ਵੱਲੋਂ ਮਾਨਸਾ 'ਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ। 'ਆਪ' ਦੇ ਉਮੀਦਵਾਰਾਂ ਨੇ ਵਾਰਡਾਂ 'ਚ ਦਫ਼ਤਰ ਖੋਲ ਵੋਟਰਾਂ ਨਾਲ ਰਾਬਤਾ ਕਾਇਮ ਕਰਨਾ ਤੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਆਪ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਦੱਸਿਆ ਕਿ ਬਹੁਤੀ ਗਿਣਤੀ 'ਚ ਹੋਰਨਾਂ ਪਾਰਟੀਆਂ ਦੇ ਵਰਕਰਾਂ ਨੇ ਆਮ ਆਦਮੀ ਪਾਰਟੀ 'ਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਇਮਾਨਦਾਰ ਤੇ ਪੜ੍ਹੇ-ਲਿਖੇ ਉਮੀਦਵਾਰਾਂ ਦੀ ਚੋਣ ਕੀਤੀ ਹੈ।